ਚੰਡੀਗੜ੍ਹ, 23 ਫਰਵਰੀ 2024: ਖਨੌਰੀ ਬਾਰਡਰ (Khanauri border) ‘ਤੇ ਕਿਸਾਨ ਅੰਦਲੋਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ, ਪਿੰਡ ਅਮਰਗੜ੍ਹ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ |
ਦੂਜੇ ਪਾਸੇ ਉਨ੍ਹਾਂ ਦੇ ਕਰੀਬੀਆਂ ਨੇ ਦੱਸਿਆ ਕਿ 21 ਫਰਵਰੀ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ (Khanauri border) ‘ਤੇ ਕਿਸਾਨ ਅੰਦਲੋਨ ਦੌਰਾਨ ਅੱਥਰੂ ਗੈਸ ਦੇ ਗੋਲੇ ਸੁੱਟੇ ਇਸਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ | ਇਸਤੋਂ ਬਾਅਦ ਸਿਹਤ ਲਗਾਤਾਰ ਵਿਗੜਦੀ ਰਹੀ ਅਤੇ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ 6 ਫਰਵਰੀ ਨੂੰ ਦਰਸ਼ਨ ਸਿੰਘ ਦੇ ਘਰ ਵਿਆਹ ਸੀ ਅਤੇ ਕਰੀਬ 8 ਏਕੜ ਜ਼ਮੀਨ ਹੈ |
ਇਸ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਿਸਦਾ ਨਾਮ ਦਰਸ਼ਨ ਸਿੰਘ ਹੈ। ਉਹ ਅਮਰਗੜ੍ਹ, ਬਠਿੰਡਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ ਉਮਰ 62 ਸਾਲ ਸੀ।