ਯੂਕਰੇਨ ‘ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਲੱਗੀ ਗੋਲੀ,ਹਸਪਤਾਲ ‘ਚ ਕਰਵਾਇਆ ਦਾਖਲ
ਰੂਸ ਵੱਲੋਂ ਯੂਕਰੇਨ (Ukraine) ‘ਤੇ ਲਗਾਤਾਰ ਹਮਲੇ ਜਾਰੀ ਹਨ। ਇਨ੍ਹਾਂ ਹਮਲਿਆਂ ‘ਚ ਯੂਕਰੇਨ ਦੀਆਂ ਇਮਾਰਤਾਂ ਨੂੰ ਜਿੱਥੇ ਤਬਾਹ ਕੀਤਾ ਜਾ ਰਿਹਾ ਹੈ ਅਤੇ ਉਥੇ ਸੈਂਕੜੇ ਲੋਕਾਂ ਦੀ ਜਾਨ ਚੱਲੀ ਗਈ। ਯੂਕਰੇਨ (Ukraine) ‘ਚ ਪੜ੍ਹਾਈ ਕਰਨ ਗਏ ਹੋਏ ਭਾਰਤੀ ਵਿਦਿਆਰਥੀ ਫਸੇ ਹੋਏ ਹਨ।
ਯੂਕਰੇਨ (Ukraine) ‘ਚ ਇਕ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗ ਗਈ ਹੈ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਜਾਣਕਾਰੀ ਪੋਲੈਂਡ ਸਰਹੱਦ ‘ਤੇ ਭਾਰਤੀਆਂ ਨੂੰ ਲੈਣ ਗਏ ਸੇਵਾਮੁਕਤ ਜਨਰਲ ਵੀਕੇ ਸਿੰਘ ਨੇ ਦੱਸਿਆ ਕਿ ਕੀਵ ‘ਚ ਇਕ ਹੋਰ ਭਾਰਤੀ ਵਿਦਿਆਰਥੀ (Indian students) ਨੂੰ ਗੋਲੀ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਹੋਰ ਭਾਰਤੀ ਵਿਦਿਆਰਥੀ (Indian students) ਦੀ ਗੋਲੀ ਲੱਗਣ ਕਾਰਨ ਯੂਕਰੇਨ ‘ਚ ਮੌਤ ਹੋ ਗਈ ਸੀ।