July 2, 2024 7:17 pm
bribe

ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਮਾਮਲੇ ‘ਚ ਇੱਕ ਹੋਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਵਿੱਚ ਪਟਿਆਲਾ ਪੁਲਿਸ (Patiala Police) ਨੇ ਮੂਨਕ ਦੇ ਨੇੜਲੇ ਪਿੰਡ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪਟਿਆਲਾ ਪੁਲਿਸ ਨੇ ਹੁਣ ਤੱਕ ਇਸ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਵਿੱਚ ਕਥਿਤ ਤੌਰ ‘ਤੇ ਸ਼ਾਮਲ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਇਨ੍ਹਾਂ ਵਿੱਚ ਛੇ ਸਹਾਇਕ ਅਤੇ ਚਾਰ ਉਮੀਦਵਾਰ ਸ਼ਾਮਲ ਹਨ। ਗ੍ਰਿਫਤਾਰ ਕੀਤੇ ਗਏ ਉਮੀਦਵਾਰ ਨੂੰ ਅੱਜ ਪਟਿਆਲਾ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ  ਤੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |