Site icon TheUnmute.com

ਇਕ ਹੋਰ ਪੰਜਾਬੀ ਦੀ ਵਿਦੇਸ਼ ‘ਚ ਮੌ.ਤ, 14 ਮਹੀਨੇ ਪਹਿਲਾਂ ਗਿਆ ਸੀ ਦੁਬਈ

22 ਅਕਤੂਬਰ 2024: ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਦੁਬਈ ‘ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ, ਸੁਖਵਿੰਦਰ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਅਤੇ ਰੋਜ਼ੀ ਰੋਟੀ ਕਮਾਉਣ ਲਈ ਕਰੀਬ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਦੁਬਈ ਗਿਆ ਸੀ ਜਿੱਥੇ ਉਸਦੀ ਅੱਜ ਅਚਾਨਕ ਮੌਤ ਹੋ ਗਈ| ਪਰਿਵਾਰਿਕ ਮੈਂਬਰਾਂ ਦਾ ਪਿੱਛੇ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਅਤੇ ਸਰਕਾਰਾ ਤੋਂ ਮੰਗ ਕਰ ਰਹੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ|

 

ਉੱਥੇ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ਅਤੇ ਰੋਜ਼ੀ ਰੋਟੀ ਕਮਾਉਣ ਵਾਸਤੇ ਵਿਦੇਸ਼ ਗਿਆ ਹੋਇਆ ਸੀ ਜਿਸਦੀ ਅੱਜ ਅਚਾਨਕ ਮੌਤ ਹੋ ਗਈ ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਸੰਸਕਾਰ ਕਰ ਸਕੇ ਇਸ ਦੁੱਖਦਾਈ ਖਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Exit mobile version