24 ਅਗਸਤ 2025: ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (dr. baljit kaur) ਨੇ ਕਿਹਾ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਨੇਤਰਹੀਣ ਅਤੇ ਸਰੀਰਕ ਤੌਰ ‘ਤੇ ਅਪਾਹਜ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਨੂੰ ਰਾਤ ਦੀ ਡਿਊਟੀ ਨਾ ਲਗਾਈ ਜਾਵੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਦਿਵਿਆਂਗ ਕਰਮਚਾਰੀਆਂ ਦੇ ਸੰਗਠਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਸਰੀਰਕ ਤੌਰ ‘ਤੇ ਅਪਾਹਜ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਯਾਤਰਾ ਨਾਲ ਸਬੰਧਤ ਚੁਣੌਤੀਆਂ ਦੇ ਮੱਦੇਨਜ਼ਰ, ਇਹ ਕਦਮ ਮਨੁੱਖੀ ਸੰਵੇਦਨਸ਼ੀਲਤਾ ਅਤੇ ਕਰਮਚਾਰੀਆਂ ਦੀ ਭਲਾਈ ਦੇ ਦ੍ਰਿਸ਼ਟੀਕੋਣ ਤੋਂ ਚੁੱਕਿਆ ਗਿਆ ਹੈ।
Read More: ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ