July 4, 2024 9:35 pm
CM ਮਾਨ

CM ਮਾਨ ਨੇ ਚਿੱਠੀ ਦਾ ਜਵਾਬ ਦਿੰਦਿਆਂ ਰਾਜਪਾਲ ਦੀ ਨਿਯੁਕਤੀ ‘ਤੇ ਚੁੱਕੇ ਸਵਾਲ, ਕਿਹਾ- ਮੈਂ ਸਿਰਫ ਪੰਜਾਬ ਨੂੰ ਜਵਾਬਦੇਹ ਹਾਂ

ਚੰਡੀਗੜ੍ਹ, 14 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਪੱਤਰ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਤੁਹਾਡੀ ਚਿੱਠੀ ਵਿੱਚ ਲਿਖੇ ਸਾਰੇ ਵਿਸ਼ੇ ਸੂਬਾ ਸਰਕਾਰ ਦੇ ਵਿਸ਼ੇ ਹਨ। ਇਸ ਸਬੰਧੀ ਮੈਂ ਸਪੱਸ਼ਟ ਕਰਨਾ ਚਾਹਾਂਗਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਪ੍ਰਤੀ ਜਵਾਬਦੇਹ ਹੈ ।

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਤੁਸੀਂ ਮੈਨੂੰ ਪੁੱਛਿਆ ਹੈ ਕਿ ਸਿੰਗਾਪੁਰ ਵਿੱਚ ਸਿਖਲਾਈ ਲਈ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ‘ਤੇ ਕੀਤੀ ਗਈ ਹੈ। ਪੰਜਾਬ ਦੇ ਲੋਕ ਪੁੱਛਣਾ ਚਾਹੁੰਦੇ ਹਨ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਕਿਸੇ ਯੋਗਤਾ ਦੀ ਅਣਹੋਂਦ ਵਿੱਚ ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਵਿੱਚ ਰਾਜਪਾਲਾਂ ਦੀ ਚੋਣ ਕਿਸ ਆਧਾਰ ‘ਤੇ ਕਰਦੀ ਹੈ? ਕਿਰਪਾ ਕਰਕੇ ਇਹ ਦੱਸੋ ਅਤੇ ਪੰਜਾਬੀਆਂ ਦੇ ਗਿਆਨ ਵਿੱਚ ਵਾਧਾ ਕਰੋ।

CM mann