ਐਂਟੀ-ਡਰੱਗ ਹੈਲਪਲਾਈਨ

ਨਸ਼ਿਆਂ ਵਿਰੁੱਧ ਜੰਗ ‘ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਐਂਟੀ-ਡਰੱਗ ਹੈਲਪਲਾਈਨ ਸ਼ੁਰੂ

ਨਸ਼ਿਆਂ ਵਿਰੁੱਧ ਜੰਗ ‘ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਐਂਟੀ-ਡਰੱਗ ਹੈਲਪਲਾਈਨ ਸ਼ੁਰੂ

ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਐਂਟੀ-ਡਰੱਗ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸ ਪਹਿਲ ਦਾ ਉਦੇਸ਼ ਨਸ਼ਾ ਤਸਕਰੀ ਅਤੇ ਨਸ਼ਿਆਂ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰਕੇ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਹੈ।

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਡਰੱਗ ਹੈਲਪਲਾਈਨ ਨੰਬਰ 9779100200 (ਵਟਸਅੱਪ) ‘ਤੇ ਲੋਕ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਅਤੇ ਨਸ਼ਿਆਂ ਬਾਰੇ ਸੂਚਨਾ ਦੇ ਸਕਦੇ ਹਨ ਅਤੇ ਉਨ੍ਹਾਂ ਲੋਕਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 68,389 ਤੋਂ ਵੱਧ ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ 92,264 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੀ ਛਾਪੇਮਾਰੀ ਦੌਰਾਨ 5,480 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਨਸ਼ਾ ਤਸਕਰਾਂ ਨਾਲ ਸਬੰਧਤ 760 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਦੋਂ ਕਿ 64 ਹਵਾਲਾ ਅਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਸਰਕਾਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਲੋਕ-ਲਹਿਰ ਦਾ ਹਿੱਸਾ ਬਣਨ ਅਤੇ ਨਸ਼ਾ ਤਸਕਰੀ ਜਾਂ ਇਸ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਜਾਣਕਾਰੀ ਐਂਟੀ-ਡਰੱਗ ਹੈਲਪਲਾਈਨ ‘ਤੇ ਸਾਂਝੀ ਕਰਨ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰ, ਪੁਲਿਸ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ-ਮੁਕਤ, ਸੁਰੱਖਿਅਤ ਅਤੇ ਸਿਹਤਮੰਦ ਸੂਬਾ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਵਿਦੇਸ਼

Scroll to Top