July 8, 2024 2:59 am
ਅਨੁਰਾਗ

ਜ਼ਿੰਦਗੀ ਦੀ ਜੰਗ ਹਾਰਿਆ ਅਨੁਰਾਗ, ਬੀਤੇ ਦਿਨ ਸਕੂਲ ‘ਚ ਨਿਗਲੀ ਸੀ ਜ਼ਹਿਰੀਲੀ ਚੀਜ਼

ਅੰਮ੍ਰਿਤਸਰ, 08 ਅਪ੍ਰੈਲ 2023: ਬੀਤੇ ਅੰਮ੍ਰਿਤਸਰ (Amritsar) ਦੇ ਬਟਾਲਾ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਸੀਨੀਅਰ ਸਕੈਂਡਰੀ ਸਕੂਲ ‘ਚ ਬੀਤੇ ਦਿਨ 6ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਕੁਮਾਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਪਰ ਛੇਵੀਂ ਜਮਾਤ ਦੇ ਅਨੁਰਾਗ ਦੀ ਅੱਜ ਹਸਪਤਾਲ ਵਿੱਚ ਮੌਤ ਹੋ ਗਈ |

ਮ੍ਰਿਤਕ ਬੱਚੇ ਦੇ ਪਿਤਾ ਪਰਸ਼ੁਰਾਮ ਦਾ ਕਹਿਣਾ ਹੈ ਕਿ ਸਕੂਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਬੱਚੇ ਦੇ ਮੌਤ ਹੋ ਗਈ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਕੂਲ ਪ੍ਰਸਾਸ਼ਨ ਨੇ ਸਮੇਂ ਸਿਰ ਬੱਚੇ ਦੀ ਦੇਖਭਾਲ ਕੀਤੀ ਹੁੰਦੀ ਤਾਂ, ਉਸਦੀ ਜਾਨ ਬਚ ਸਕਦੀ ਸੀ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰਿਪੋਰਟ ਬਦਲੀ ਹੈ | ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ |

ਦੂਜੇ ਪਾਸੇ ਪੁਲਿਸ ਅਧਿਕਾਰੀ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਜਿਸ ਬੱਚੇ ਵੱਲੋਂ ਨਸ਼ੀਲਾ ਪਦਾਰਥ ਨਿਗਲਿਆ ਗਿਆ ਸੀ ਅੱਜ ਉਸ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਨੇ ਕਿਹਾ ਕਿ ਪਰਿਵਾਰਕ ਮੈਂਬਰ ਅਤੇ ਸਕੂਲ ਪ੍ਰਸ਼ਾਸਨ ਦੋਵੇਂ ਬੈਠੇ ਹੋਏ ਹਨ ਅਤੇ ਜੋ ਵੀ ਫ਼ੈਸਲਾ ਹੋਵੇਗਾ ਓਹਨਾ ਦੀ ਰਜ਼ਾਮੰਦੀ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ |