ਚੰਡੀਗੜ੍ਹ 07 ਦਸੰਬਰ 2021: ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur)ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਠਾਕੁਰ ਨੇ ਸੰਸਦ ਨੂੰ ਦੱਸਿਆ ਕਿ 2017-18 ਤੋਂ 2021-22 ਦਰਮਿਆਨ ਕੇਂਦਰ ਸਰਕਾਰ ਨੇ ਭਾਰਤ ਦੀ ਪੈਰਾ ਓਲੰਪਿਕ ਕਮੇਟੀ ਨੂੰ 32 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਾਸ਼ੀ ਰਾਸ਼ਟਰੀ ਖੇਡ ਫੈਡਰੇਸ਼ਨਾਂ ਨੂੰ ਸਹਾਇਤਾ ਦੀ ਯੋਜਨਾ ਤਹਿਤ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਪੈਰਾ ਐਥਲੀਟਾਂ ਲਈ ਟਾਰਗੇਟ ਓਲੰਪਿਕ ਪੋਡੀਅਮ ਸਕੀਮ (ਟੌਪਸ) ਦੇ ਤਹਿਤ ਪਿਛਲੇ ਪੈਰਾ ਓਲੰਪਿਕ ਸੀਜ਼ਨ ਵਿੱਚ 10.50 ਕਰੋੜ ਰੁਪਏ ਖਰਚ ਕੀਤੇ ਗਏ ਸਨ। ਭਾਰਤ ਨੇ ਟੋਕੀਓ ਪੈਰਾ ਓਲੰਪਿਕ ਵਿੱਚ ਪੰਜ ਸੋਨ ਤਗ਼ਮੇ , ਅੱਠ ਚਾਂਦੀ ਦੇ ਤਗ਼ਮੇ ਅਤੇ ਛੇ ਕਾਂਸੀ ਤਗ਼ਮੇ ਸਮੇਤ ਕੁੱਲ 19 ਤਗਮੇ ਜਿੱਤੇ ਸਨ। ਖੇਡ ਮੰਤਰਾਲੇ ਨੇ ਕਿਹਾ ਕਿ ਪੈਰਾ ਸਪੋਰਟਸ ਨੂੰ ਸਰਕਾਰ ਤੋਂ ਵਿੱਤੀ ਸਹਾਇਤਾ ਲਈ ‘ਪ੍ਰਾਥਮਿਕਤਾ ਸੂਚੀ’ ਵਿੱਚ ਰੱਖਿਆ ਗਿਆ ਹੈ।
ਖੇਡ ਮੰਤਰੀ ਅਨੁਰਾਗ ਠਾਕੁਰ (Sports Minister Anurag Thakur) ਨੇ ਕਿਹਾ ਕਿ ਪੈਰਾ ਖਿਡਾਰੀਆਂ ਨੂੰ ਅਭਿਆਸ ਅਤੇ ਮੁਕਾਬਲਿਆਂ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਅਨੁਰਾਗ ਠਾਕੁਰ (Anurag Thakur) ਨੇ ਲੋਕ ਸਭਾ ਵਿੱਚ ਕਿਹਾ ਕਿ (Khelo India scheme) ਖੇਲੋ ਇੰਡੀਆ ਸਕੀਮ ਤਹਿਤ ਉੱਤਰ-ਪੂਰਬੀ ਖੇਤਰ ਲਈ ਵੱਖ-ਵੱਖ ਸ਼੍ਰੇਣੀਆਂ ਵਿੱਚ ਖੇਡ ਬੁਨਿਆਦੀ ਢਾਂਚੇ ਨਾਲ ਸਬੰਧਤ 62 ਪ੍ਰਾਜੈਕਟਾਂ ’ਤੇ 423 ਕਰੋੜ ਰੁਪਏ ਖਰਚ ਕੀਤੇ ਜਾਣਗੇ।