Kultar Singh Sandhawan

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ‘ਚ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 24 ਅਕਤੂਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਜਾਵੇ।

ਦਰਅਸਲ, ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਵਿਧਾਨ ਸਭਾ ਕਮੇਟੀ ਸਪੀਕਰ ਕੁਲਤਾਰ ਸਿੰਘ ਸੰਧਵਾਂਦੀ ਦੇਖ-ਰੇਖ ਹੇਠ ਹੈ, ਜੋ ਕਿ ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ‘ਚ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ। ਇਸ ਕਮੇਟੀ ਦੇ ਕੰਮਾਂ ‘ਚ ਸਦਨ, ਇਸ ਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰਾਂ ਅਤੇ ਵੱਕਾਰ ਦੀ ਰੱਖਿਆ ਕਰਨਾ ਹੈ।

ਇਸ ਦੌਰਾਨ ਪੰਜਾਬ ਅਸੈਂਬਲੀ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਾ ਪੱਤਰ ਨੰਬਰ-541, ਮਿਤੀ 18 ਅਕਤੂਬਰ 2024 ਨੂੰ ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ 2024 ਨੂੰ ਵਾਪਸ ਲੈ ਲਿਆ ਗਿਆ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਮੁਤਾਬਕ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਆਮ ਪ੍ਰਕਿਰਿਆ ਦੇ ਹਿੱਸੇ ਵਜੋਂ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ‘ਤੇ ਸਪੱਸ਼ਟੀਕਰਨ ਮੰਗਿਆ ਸੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦਾ ਸਨਮਾਨ ਬਰਕਰਾਰ ਰੱਖਣਾ ਚਾਹੀਦਾ ਹੈ।

 

Scroll to Top