July 2, 2024 8:08 pm
Sukhbir Badal

01 ਨਵੰਬਰ ਨੂੰ ਪਾਰਟੀ ਅਤੇ ਪਰਿਵਾਰ ਬਾਰੇ ਕੀਤੀਆਂ ਟਿੱਪਣੀਆਂ ਲਈ 10 ਦਿਨਾਂ ‘ਚ ਮੁਆਫ਼ੀ ਮੰਗਣ CM ਭਗਵੰਤ ਮਾਨ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ 01ਨਵੰਬਰ ਨੂੰ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਵਾਲ ਚੁੱਕ ਰਹੀਆਂ ਹਨ। ਇਸਦੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ।

ਸੁਖਬੀਰ ਸਿੰਘ ਬਾਦਲ (Sukhbir Singh Badal)  ਨੇ ਫੇਸਬੁਕ’ਤੇ ਲਾਈਵ ਹੋ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਕੀਤੀਆਂ ਟਿੱਪਣੀਆਂ ਲਈ 10 ਦਿਨਾਂ ਦੇ ਅੰਦਰ ਜਨਤਕ ਮੁਆਫ਼ੀ ਮੰਗਣ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।