July 7, 2024 8:04 pm
ਦਿਨਕਰ ਗੁਪਤਾ

ਡੀ.ਜੀ.ਪੀ ਦਿਨਕਰ ਗੁਪਤਾ ਖਿਲਾਫ ਦਾਇਰ ਅਪੀਲ ਖਾਰਜ

ਚੰਡੀਗੜ੍ਹ, 17 ਨਵੰਬਰ 2021 : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿਨਕਰ ਗੁਪਤਾ ਦੀ ਪੰਜਾਬ ਦੇ ਡੀਜੀਪੀ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਅਪੀਲਾਂ ਨੂੰ ਰੱਦ ਕਰ ਦਿੱਤਾ।
ਜਸਟਿਸ ਐੱਲ. ਨਾਗੇਸ਼ਵਰ ਰਾਓ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਬੀ.ਵੀ. ਨਗਰਰਤਨ ਦੀ ਬੈਂਚ ਨੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫ਼ਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਸ ਅਪੀਲ ਵਿੱਚ ਗੁਪਤਾ ਨੇ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।

ਬੈਂਚ ਨੇ ਕਿਹਾ ਕਿ ਪਟੀਸ਼ਨਾਂ ਨੂੰ ਖਾਰਜ ਕੀਤਾ ਜਾਂਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ 15 ਸਤੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਿਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ‘ਤੇ ਫੈਸਲਾ ਬਾਅਦ ‘ਚ ਸੁਣਾਇਆ ਜਾਵੇਗਾ। ਭਾਰਤੀ ਪੁਲਿਸ ਸੇਵਾ ਦੇ 1987 ਬੈਚ ਦੇ ਅਧਿਕਾਰੀ ਗੁਪਤਾ ਦੇ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਸੀਨੀਅਰ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਡੀ.ਜੀ.ਪੀ. ਨੂੰ ਵਾਧੂ ਚਾਰਜ ਦਿੱਤਾ ਗਿਆ ਹੈ |