July 7, 2024 4:02 pm
Dinesh Arora

ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਕਾਰੋਬਾਰੀ ਦਿਨੇਸ਼ ਅਰੋੜਾ ਦੀ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ, 07 ਜੁਲਾਈ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਥਿਤ ਸਹਿਯੋਗੀ ਅਤੇ ਕਾਰੋਬਾਰੀ ਦਿਨੇਸ਼ ਅਰੋੜਾ (Dinesh Arora) ਨੂੰ ਵੀਰਵਾਰ ਸ਼ਾਮ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਗਿਆ | ਇਸਦੇ ਨਾਲ ਹੀ ਈਡੀ ਦਿਨੇਸ਼ ਅਰੋੜਾ ਨੂੰ ਅੱਜ ਯਾਨੀ ਸ਼ੁੱਕਰਵਾਰ ਇਕ ਮਨੋਨੀਤ ਅਦਾਲਤ ਵਿੱਚ ਪੇਸ਼ ਕਰੇਗੀ | ਜਿੱਥੇ ਈਡੀ ਵੱਲੋਂ ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾਵੇਗੀ ।

ਈਡੀ ਨੇ ਪਹਿਲਾਂ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਕਾਰੋਬਾਰੀ ਦਿਨੇਸ਼ ਅਰੋੜਾ ਕਥਿਤ ਤੌਰ ‘ਤੇ ‘ਆਪ’ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਨਾਲ ਨੇੜਿਓਂ ਕੰਮ ਕਰਦਾ ਸੀ। ਈਡੀ ਮੁਤਾਬਕ ਅਰੋੜਾ ਨੇ ਐਕਸਾਈਜ਼ ਡਿਊਟੀ ਨੀਤੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਵੀ ਕੀਤੀ ਸੀ।

ਦਿਨੇਸ਼ ਅਰੋੜਾ ਨੂੰ ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ ਦੇ ਮਾਮਲੇ ‘ਚ ਸਰਕਾਰੀ ਗਵਾਹ ਬਣਾਇਆ ਗਿਆ ਸੀ ਪਰ ਉਪਲਬਧ ਸਬੂਤਾਂ ਦੇ ਆਧਾਰ ‘ਤੇ ਵਿੱਤੀ ਜਾਂਚ ਏਜੰਸੀ ਨੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਨੇ ਉਸ ਤੋਂ ਪਹਿਲਾਂ ਵੀ ਕਈ ਮੌਕਿਆਂ ‘ਤੇ ਪੁੱਛਗਿੱਛ ਕੀਤੀ ਹੈ ਪਰ ਅੱਜ ਜਦੋਂ ਉਸ ਨੂੰ ਤੱਥਾਂ ਦਾ ਸਾਹਮਣਾ ਕਰਨਾ ਪਿਆ ਤਾਂ ਅਰੋੜਾ ਆਪਣੇ-ਆਪ ਨੂੰ ਸਮਝਾਉਣ ‘ਚ ਅਸਫਲ ਰਿਹਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।