July 8, 2024 11:10 pm
Bharat Bhushan

ਟੈਂਡਰ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਦੀ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ 23 ਅਗਸਤ 2022: ਖ਼ੁਰਾਕ ਤੇ ਸਪਲਾਈ ਮਹਿਕਮੇ ‘ਚ ਢੋਆ ਢੁਆਈ ਦੇ ਟੈਂਡਰਾਂ ‘ਚ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੇ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵਲੋਂ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ (Bharat Bhusan Ashu) ਬੀਤੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ | ਇਸਦੇ ਚੱਲਦੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਲੁਧਿਆਣਾ  ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਸਦੇ ਨਾਲ ਹੀ ਵਿਜੀਲੈਂਸ ਬਿਓਰੋ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਮਿਤੀ 16 .8.2022 ਨੂੰ ਐਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ |