ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਬਿਊਰੋ ਨੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਸਦੇ ਤਹਿਤ ਅੱਜ ਵਿਜੀਲੈਂਸ ਵਲੋਂ ਸ਼ਾਮ ਸੁੰਦਰ ਅਰੋੜਾ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।
ਜਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਪਿਛਲੇ ਛੇ ਮਹੀਨਿਆਂ ਵਿੱਚ ਵਿਜੀਲੈਂਸ ਨੇ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।