July 1, 2024 2:20 am
Lawrence Bishnoi

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹੁਸ਼ਿਆਰਪੁਰ ਅਦਾਲਤ ’ਚ ਪੇਸ਼ੀ

ਚੰਡੀਗੜ੍ਹ 21 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ | ਬਿਸ਼ਨੋਈ ਨੂੰ 2019 ’ਚ ਹੁਸ਼ਿਆਰਪੁਰ ਦੇ ਇਕ ਸ਼ਰਾਬ ਕਾਰੋਬਾਰੀ ਦੇ ਘਰ ਬਾਹਰ ਗੋਲੀਆਂ ਚੱਲਣ ਵਾਲੇ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ |