Site icon TheUnmute.com

ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ‘ਚ ਪੇਸ਼ੀ

Gajjan majra

ਚੰਡੀਗੜ੍ਹ, 16 ਨਵੰਬਰ 2023: ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ । ਪ੍ਰਾਪਤ ਜਾਣਕਾਰੀ ਮੁਤਾਬਕ ਗੱਜਣਮਾਜਰਾ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਹੈ। ਹਸਪਤਾਲ ਵੱਲੋਂ ਅੱਜ ਉਸ ਦੀ ਮੈਡੀਕਲ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਅਦਾਲਤ ਤੈਅ ਕਰੇਗੀ ਕਿ ਉਨ੍ਹਾਂ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਇਸਤੋਂ ਪਹਿਲਾਂ ਈਡੀ ਅਦਾਲਤ ਨੇ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਜਿਕਰਯੋਗ ਹੈ ਕਿ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਨੂੰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਕਰੀਬ 36 ਘੰਟੇ ਪੀਜੀਆਈ ਵਿੱਚ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ |

ਬੀਤੇ ਦਿਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦੀ ਸੁਣਵਾਈ ਹੋਈ। ਇਸ ਵਿੱਚ ਈਡੀ ਵੱਲੋਂ ਉਨ੍ਹਾਂ ਨੂੰ ਪੇਸ਼ ਨਾ ਕਰਨ ਦਾ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਰਾਜਿੰਦਰ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਦੀ ਨਿਗਰਾਨੀ ਹੇਠ ਬੋਰਡ ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਇਹ ਰਿਪੋਰਟ ਇਸ ਬੋਰਡ ਵੱਲੋਂ ਦਾਇਰ ਕੀਤੀ ਜਾਵੇਗੀ।

ਵਿਧਾਇਕ ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਲੈਣ-ਦੇਣ ਦੇ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਗੱਜਣਮਾਜਰਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਗੱਜਣਮਾਜਰਾ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ ਪਰ ਪਿਛਲੇ ਕੁਝ ਦਿਨ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ।

Exit mobile version