ਚੰਡੀਗੜ੍ਹ, 27 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਨਾਭਾ ਜੇਲ੍ਹ ‘ਚੋਂ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਨ੍ਹਾਂ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ।
ਜਿਕਰਯੋਗ ਹੈ ਕਿ 2021 ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਗ੍ਰਿਫਤਾਰ ਕੀਤਾ। ਸੁਖਪਾਲ ਸਿੰਘ ਖਹਿਰਾ (Sukhpal Singh Khaira) 2015 ਦੇ ਡਰੱਗ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਹਨ। ਪੰਜਾਬ ਪੁਲਿਸ ਨੇ ਉਸ ਨੂੰ ਇਸ ਪੁਰਾਣੇ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ।