Punjab

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰਾਂ ਦੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 23 ਜੁਲਾਈ 2024: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਗੈਰ-ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 19 ਅਗਸਤ 2024 ਤੱਕ ਅਰਜ਼ੀਆਂ ਭਰ ਸਕਦੇ ਹਨ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਸੰਬੰਧੀ ਪੰਜਾਬ ਗੈਰ-ਸਰਕਾਰੀ ਮੈਂਬਰਾਂ (ਇੱਕ ਬੀਬੀ ਲਈ) ਭਰਤੀ ਕੀਤੀ ਜਾਣੀ ਹੈ |

ਇਸ ਅਸਾਮੀਆਂ ਦੀ ਭਰਤੀ ਲਈ ਅਰਜ਼ੀ ਭਰਨ ਵਾਲੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਹੋਣਾ ਚਾਹੀਦਾ ਹੈ | ਚਾਹਵਾਨ ਉਮੀਦਵਾਰ ਆਪਣੀ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਮੋਹਾਲੀ ਵਿਖੇ 19 ਅਗਸਤ 2024 ਤੱਕ ਦੇ ਸਕਦੇ ਹਨ।

Scroll to Top