ਚੰਡੀਗੜ੍ਹ, 31 ਅਗਸਤ, 2023: ਪੰਜਾਬ ‘ਆਪ’ ਨੇ ਲੋਕ ਸਭਾ ਚੋਣਾਂ 2024 ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ (Aam Aadmi Party) ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ, ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜਿਲ੍ਹਾ ਇੰਚਾਰਜ ਅਤੇ ਲੋਕ ਸਭਾ ਇੰਚਾਰਜ ਬਣਾਏ ਗਏ ਬਹੁਤੀਆਂ ਸ਼ਖਸੀਅਤਾਂ ਪਾਰਟੀ ਦੇ ਮੁੱਢ ਤੋਂ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਹਨ |
‘ਆਪ’ ਵੱਲੋਂ ਪੰਜਾਬ ਦੇ 9 ਜ਼ਿਲ੍ਹਾ ਇੰਚਾਰਜ ਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ
