ਚੰਡੀਗੜ੍ਹ,12 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ (Appointment letter) ਦੇਣ ਪਹੁੰਚੇ ਹਨ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਜਾਰੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਗਿਆ ਹੈ। ਅੱਜ ਦੀਆਂ ਨਿਯੁਕਤੀਆਂ (Appointment letter) ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਪਹਿਲਾਂ ਕਲਰਕ, ਫਿਰ ਹੈੱਡ ਕਲਰਕ ਅਤੇ ਹੁਣ ਐਸ.ਡੀ.ਓ ਦੀ ਪ੍ਰੀਖਿਆ ਪਾਸ ਕਰਕੇ ਨੌਕਰੀ ਹਾਸਲ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਕੋਈ ਵੀ ਇੱਕ ਨੌਕਰੀ ਪ੍ਰਾਪਤ ਕਰਨਾ ਅੰਤਿਮ ਪੜਾਅ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਪੀ.ਸੀ.ਐਸ. ਅਤੇ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਕਿਹਾ। ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਅੱਠ ਯੂਪੀਐਸਸੀ ਪ੍ਰੀਖਿਆ ਕੇਂਦਰ ਖੋਲ੍ਹ ਰਹੀ ਹੈ, ਜਿੱਥੇ ਸਿੱਖਿਆ ਮੁਫ਼ਤ ਹੋਵੇਗੀ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਵੀ ਆਪਣੇ ਤਜ਼ਰਬੇ ਸਾਂਝੇ ਕਰਨਗੇ।