July 1, 2024 12:37 am
Farmers Protest

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2024: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ (Farmers Protest) ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ ਪੁੱਤਰੀ ਸ਼ਹੀਦ ਕਿਸਾਨ ਬਲਤੇਜ ਸਿੰਘ ਵਾਸੀ ਪਿੰਡ ਖਾਨੇ ਕੀ ਢਾਬ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵਿੱਚ ਤਰਸ ਦੇ ਅਧਾਰ ’ਤੇ ਗਰੁੱਪ ਡੀ ਦੀ ਅਸਾਮੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।

ਇਸ ਮੌਕੇ ਧਰਮਪਾਲ ਮੌਰੀਆ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਵਾਧੂ ਚਾਰਜ਼ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਮੌਜ਼ੂਦ ਸਨ।