ਚੰਡੀਗੜ੍ਹ, 06 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਸਤੰਬਰ ਨੂੰ ਵੱਡੇ ਪੱਧਰ ‘ਤੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ (Patwaris) ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ | ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਛੇਤੀ ਹੀ ਜਾਰੀ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ ਅਤੇ ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ |
ਨਵੰਬਰ 23, 2024 5:23 ਪੂਃ ਦੁਃ