ਚੰਡੀਗੜ੍ਹ, 26 ਜੂਨ 2023: ਪੰਜਾਬ ਸਰਕਾਰ (Punjab Government) ਨੇ ਅੱਜ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਪੰਜਾਬ ਸਰਕਾਰ ਨੇ ਜਸਬੀਰ ਸਿੰਘ ਡਾਇਰੈਕਟਰ ਪ੍ਰਬੰਧਕੀ ਪੀ.ਐਸ.ਪੀ.ਸੀ.ਐਲ ਅਤੇ ਨੇਮ ਚੰਦ ਨੂੰ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ |
ਜਨਵਰੀ 19, 2025 11:51 ਪੂਃ ਦੁਃ