Kolkata

West Bengal: ਪੱਛਮੀ ਬੰਗਾਲ ਸਰਕਾਰ ਵੱਲੋਂ ਕਲਕੱਤਾ ਦੇ ਨਵੇਂ ਪੁਲਿਸ ਕਮਿਸ਼ਨਰ ਦੀ ਨਿਯੁਕਤੀ

ਚੰਡੀਗੜ੍ਹ, 17 ਸਤੰਬਰ 2024: ਪੱਛਮੀ ਬੰਗਾਲ ਸਰਕਾਰ ਨੇ ਆਈਪੀਐਸ ਅਧਿਕਾਰੀ ਮਨੋਜ ਕੁਮਾਰ ਵਰਮਾ ਨੂੰ ਰਾਜਧਾਨੀ ਕਲਕੱਤਾ (Kolkata)  ‘ਚ ਪੁਲਿਸ ਕਮਿਸ਼ਨਰ ਦੇ ਅਹੁਦੇ ਲਈ ਨਿਯੁਕਤ ਕੀਤਾ ਹੈ। ਜਿਕਰਯੋਗ ਹੈ ਕਿ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਬੀਬੀ ਡਾਕਟਰ ਨਾਲ ਹੋਈ ਦਰਿੰਦਗੀ ਤੋਂ ਬਾਅਦ ਜੂਨੀਅਰ ਡਾਕਟਰਾਂ ਵੱਲੋਂ ਮਮਤਾ ਬੈਨਰਜੀ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਸ ਮਾਮਲੇ ‘ਚ ਪੱਛਮੀ ਬੰਗਾਲ ਦੀ ਸਰਕਾਰ ਵੱਲੋਂ ਪ੍ਰਸਤਾਵਿਤ ਚਾਰ ਬੈਠਕਾਂ ਫੇਲ੍ਹ ਹੋਣ ਮਗਰੋਂ 16 ਸਤੰਬਰ ਦੀ ਸ਼ਾਮ ਨੂੰ ਹੋਈ ਪੰਜਵੀਂ ਬੈਠਕ ‘ਚ ਕੁਝ ਮੁੱਦਿਆਂ ’ਤੇ ਸਹਿਮਤੀ ਬਣਨ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਸਿਹਤ ਵਿਭਾਗ ‘ਚ ਚਾਰ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਵੇਰਵੇ ਹੇਠ ਅਨੁਸਾਰ ਹੈ |

Kolkata

ਵਿਦੇਸ਼

Scroll to Top