ਚੰਡੀਗੜ੍ਹ, 26 ਜੁਲਾਈ 2023: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਅਤੇ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਵਿਚਾਲੇ ਤਕਰਾਰ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ, ਸੂਤਰਾਂ ਮੁਤਾਬਕ ਕਮੇਟੀ ਵੱਲੋਂ ਆਈਏਐਸ ਅਧਿਕਾਰੀ ਤੋਂ ਪੁੱਛਿਆ ਗਿਆ ਸੀ ਕਿ ਵਪਾਰੀਆਂ ਦੀ ਮੀਟਿੰਗ ਵਿੱਚ ਵਿਧਾਇਕ ਗੋਗੀ ਦਾ ਸਨਮਾਨ ਕਰਨ ਦੀ ਬਜਾਏ ਉਨ੍ਹਾਂ ਨੂੰ ਕਿਹੜੇ ਕਾਰਨਾਂ ਕਰਕੇ ਬਾਹਰ ਕੱਢਿਆ ਹੈ।
ਸੂਤਰਾਂ ਦੇ ਮੁਤਾਬਕ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਨੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਮੰਨ ਲਈ ਹੈ। IAS ਅਧਿਕਾਰੀ ਦਲੀਪ ਕੁਮਾਰ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਕਿਹਾ ਕਿ ਉਨ੍ਹਾਂ ਦਾ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਦੁਰਵਿਹਾਰ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਵਿਧਾਇਕ ਨਾਲ ਸਾਰੇ ਸ਼ਿਕਵੇ ਦੂਰ ਕਰ ਲੈਣਗੇ। ਉਨ੍ਹਾਂ ਨੇ ਕਮੇਟੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿਚ ਵਿਧਾਇਕਾਂ ਦਾ ਪੂਰਾ ਸਤਿਕਾਰ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਾਲੀ ਕਮੇਟੀ ਨੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਸ਼ਿਕਾਇਤ ਕੀਤੀ ਸੀ। ਵਿਧਾਇਕ ਨੇ ਕਮੇਟੀ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਸੀ ਕਿ ਉਕਤ ਅਧਿਕਾਰੀ ਨੇ ਮਈ ਮਹੀਨੇ ਵਿਚ ਦੁਰਵਿਵਹਾਰ ਕਰਦਿਆਂ ਮੀਟਿੰਗ ਵਿਚੋਂ ਬਾਹਰ ਕੱਢ ਦਿੱਤਾ ਸੀ। ਬੀਤੇ ਦਿਨ IAS ਅਧਿਕਾਰੀ ਨੇ ਕਮੇਟੀ ਅੱਗੇ ਪੇਸ਼ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਦੀ ਪਛਾਣ ਨਹੀਂ ਸੀ ਅਤੇ ਅਜਿਹਾ ਕਰਨ ਦੀ ਕੋਈ ਇਰਾਦਾ ਨਹੀਂ ਸੀ।