Firing

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਸਰਪੰਚ ‘ਤੇ ਫਾਇਰ ਕਰਨ ਦੇ ਲੱਗੇ ਦੋਸ਼

ਬਟਾਲਾ, 31 ਅਗਸਤ, 2023: ਬਟਾਲਾ ਦੇ ਪਿੰਡ ਵਿਰਕ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਇਕ ਧਿਰ ‘ਤੇ ਫਾਇਰਿੰਗ (Firing) ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ , ਉਥੇ ਹੀ ਇਸ ਝਗੜੇ ਦੌਰਾਨ ਇਕ ਵਿਅਕਤੀ ਜਖ਼ਮੀ ਹੋਇਆ ਹੈ | ਜਿਸ ਦਾ ਇਲਾਜ ਸਿਵਲ ਹਸਪਤਾਲ ਬਟਾਲਾ ‘ਚ ਚੱਲ ਰਿਹਾ ਹੈ | ਉਧਰ ਪੁਲਿਸ ਦਾ ਕਹਿਣਾ ਹੈ ਕਿ ਝਗੜਾ ਤਾਂ ਹੋਇਆ ਹੈ ਪਰ ਫਾਇਰਿੰਗ ਹੋਣ ਦੀ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ |

ਦੂਜੇ ਪਾਸੇ ਸਿਵਲ ਹਸਪਤਾਲ ਬਟਾਲਾ ‘ਚ ਜ਼ੇਰੇ ਇਲਾਜ ਪ੍ਰਿਥੀਪਾਲ ਸਿੰਘ ਦਾ ਕਹਿਣਾ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਵੱਲੋਂ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਉਸਦੇ ਪੁੱਤ ‘ਤੇ ਹਮਲਾ ਕੀਤਾ ਤੇ ਜਦੋਂ ਮੈਂ ਆਪਣੇ ਪੁੱਤ ਨੂੰ ਬਚਾਉਣ ਵਾਸਤੇ ਅੱਗੇ ਵਧਿਆ ਤਾਂ ਉਹਨਾ ਮੇਰੇ ‘ਤੇ ਵੀ ਹਮਲਾ ਕਰ ਦਿੱਤਾ ਅਤੇ ਫਾਇਰ ਕੀਤੇ ਅਤੇ ਮੈਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਉਥੇ ਹੀ ਜ਼ਖਮੀ ਇਨਸਾਫ਼ ਦੀ ਮੰਗ ਕਰ ਰਿਹਾ ਹੈ |

ਸਿਵਲ ਹਸਪਤਾਲ ਦੇ ਡਿਊਟੀ ਮੈਡੀਕਲ ਅਫਸਰ ਡਾਕਟਰ ਦਾ ਕਹਿਣਾ ਸੀ ਜ਼ਖਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ | ਉਹਨਾਂ ਮੁਤਾਬਕ ਗੋਲੀ ਚੱਲੀ (Firing), ਜਿਸ ਨਾਲ ਉਹ ਜ਼ਖਮੀ ਹੋਏ ਅਤੇ ਇਲਾਜ ਕੀਤਾ ਜਾ ਰਿਹਾ ਹੈ | ਜ਼ਖਮੀ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ | ਇਸ ਮਾਮਲੇ ‘ਚ ਹਸਪਤਾਲ ਬਿਆਨ ਦਰਜ ਕਰਨ ਪਹੁੰਚੇ ਐਸ ਐਚ ਓ ਅਮਰੀਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ ‘ਚ ਝਗੜਾ ਹੋਇਆ ਹੈ ਅਤੇ ਉਹ ਤਫਤੀਸ਼ ਕਰਨ ਪੁੱਜੇ ਹਨ ਅਤੇ ਜ਼ਖਮੀ ਵੱਲੋਂ ਫਾਇਰਿੰਗ ਦੇ ਕਰਨ ਲਗਾਏ ਜਾ ਰਹੇ ਹਨ ਅਤੇ ਇਸ ਮਾਮਲੇ ‘ਚ ਜੋ ਤਫਤੀਸ਼ ‘ਚ ਸਾਹਮਣੇ ਆਵੇਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Scroll to Top