Site icon TheUnmute.com

ਸ੍ਰੀ ਮੁਕਤਸਰ ਸਾਹਿਬ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਕੋਲ ਤੁਰੰਤ ਜਮ੍ਹਾਂ ਕਰਵਾਉਣ: ਜ਼ਿਲ੍ਹਾ ਮੈਜਿਸਟ੍ਰੇਟ

Sri Muktsar Sahib

ਮੁਕਤਸਰ ਸਾਹਿਬ 13 ਮਾਰਚ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸ਼ਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੌਣ ਹਲਕਿਆਂ ਵਿੱਚ ਪੈਦੇਂ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ (Arms) ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਹੈ।

ਜ਼ਿਲ੍ਹਾ ਮੈਜਿਸ਼ਟਰੇਟ ਨੇ ਭਾਰਤ ਦੇ ਚੌਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ—2024 ਦੀਆਂ ਅਗਾਮੀ ਚੌਣਾਂ ਹੋਣੀਆਂ ਹਨ। ਲੋਕ ਸਭਾ ਚੌਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਜਿਸ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ, ਪ੍ਰਾਈਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੌਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰ ਦੀ ਸਥਿਤੀ ਨੁੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸੂਟਰ ਜ਼ੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿੱਚ ਭਾਗ ਲੈ ਰਹੇ ਹੌਣ), ਜਿਨ੍ਹਾਂ ਨੂੰ ਜੈਂਡ ਪਲੱਸ ਸਕਿਊਰਿਟੀ ਮਿਲੀ ਹੋਏ ਜਾਂ ਜਿਨ੍ਹਾਂ ਨੂੰ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ (Arms) ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਤੇ ਲਾਗੂ ਨਹੀ਼ ਹੋਣਗੇ। ਇਹ ਹੁਕਮ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਪਾਲਣਾ ਨਾ ਕਰਨ ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Exit mobile version