Tarlochan Singh

ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਜਖੇਪਲ ਦਾ ਫੌਜੀ ਜਵਾਨ ਤਰਲੋਚਨ ਸਿੰਘ ਹੋਇਆ ਸ਼ਹੀਦ

ਚੰਡੀਗੜ੍ਹ, 15 ਜਨਵਰੀ 2024: ਸੁਨਾਮ ਹਲਕੇ ਦੇ ਪਿੰਡ ਜਖੇਪਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਨਾਮ ਇਲਾਕੇ ਦੇ ਪਿੰਡ ਜਖੇਪਲ ਦਾ ਰਹਿਣ ਵਾਲਾ ਫੌਜੀ ਜਵਾਨ ਤਰਲੋਚਨ ਸਿੰਘ (Tarlochan Singh) ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਲਾਜ ਤੋਂ ਬਾਅਦ ਸ਼ਹੀਦ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਇਸ ਦੁਖਦਾਈ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਲਿਖਿਆ ਕਿ ਸੁਨਾਮ ਹਲਕੇ ਦੇ ਜਖੇਪਲ ਪਿੰਡ ਦੇ ਵਾਸੀ ਸਿਪਾਹੀ ਤਰਲੋਚਨ ਸਿੰਘ (Tarlochan Singh) ਜੋ ਡਿਊਟੀ ਦੌਰਾਨ ਹਾਦਸਾਗ੍ਰਸਤ ਹੋਏ ਤੇ ਜ਼ੇਰੇ ਇਲਾਜ ਸ਼ਹਾਦਤ ਪਾ ਗਏ ਹਨ | ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ | ਪੰਜਾਬ ਸਰਕਾਰ ਵੱਲੋਂ ਵਾਅਦੇ ਅਨੁਸਾਰ ਹਰ ਸੰਭਵ ਮੱਦਦ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਜਵਾਨਾਂ ਦੇ ਪਰਿਵਾਰਾਂ ਦੀ ਪਿੱਛੋਂ ਸਾਂਭ ਸੰਭਾਲ ਕਰਨਾ ਪੰਜਾਬ ਸਰਕਾਰ ਦਾ ਪਹਿਲਾ ਫ਼ਰਜ਼ ਹੈ |

 

Scroll to Top