Site icon TheUnmute.com

ਲੇਹ ਲੱਦਾਖ ’ਚ ਡਿਊਟੀ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦਾ ਰਹਿਣ ਵਾਲਾ ਫੌਜੀ ਜਵਾਨ ਸ਼ਹੀਦ

Leh Ladakh

ਅੰਮ੍ਰਿਤਸਰ, 29 ਦਸੰਬਰ 2023: ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਗ ਤੂਤ ਦੇ ਇਕ ਫੌਜੀ ਦੀ ਲੇਹ ਲੱਦਾਖ (Leh Ladakh) ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਡੱਗ ਤੂਤ ਦਾ ਰਹਿਣ ਵਾਲਾ ਫੌਜੀ ਜਵਾਨ ਸ਼ਮਸ਼ੇਰ ਸਿੰਘ ਕਰੀਬ 4 ਸਾਲ ਪਹਿਲਾਂ ਫੌਜ ਦੀ 105 ਇੰਜੀਨੀਅਰਿੰਗ ਬਟਾਲੀਅਨ ’ਚ ਭਰਤੀ ਹੋਇਆ ਸੀ।

ਪੰਜਾਬੀ ਜਵਾਨ ਸ਼ਮਸ਼ੇਰ ਸਿੰਘ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ, ਸ਼ਮਸ਼ੇਰ ਦਾ ਭਲਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਸ਼ਹੀਦ ਸ਼ਮਸ਼ੇਰ ਸਿੰਘ ਦੀਆ ਦੋ ਭੈਣਾਂ ਅਤੇ ਇਕ ਭਰਾ ਸੀ। ਸ਼ਮਸ਼ੇਰ ਦਾ ਅਜੇ ਵਿਆਹ ਵੀ ਨਹੀਂ ਹੋਇਆ ਅਤੇ ਬਹੁਤ ਹੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ।

Exit mobile version