July 1, 2024 1:22 pm
Bathinda Military Station

ਬਠਿੰਡਾ ਮਿਲਟਰੀ ਸਟੇਸ਼ਨ ‘ਚ ਤਾਇਨਾਤ ਫੌਜੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ, 13 ਅਪ੍ਰੈਲ 2023: ਬੀਤੇ ਦਿਨ ਤੜਕਸਾਰ ਬਠਿੰਡਾ ਵਿੱਚ ਮਿਲਟਰੀ ਸਟੇਸ਼ਨ (Bathinda Military Station) ਦੇ ਅੰਦਰ ਗੋਲੀਆਂ ਚੱਲਣ ਕਾਰਨ ਚਾਰ ਫੌਜੀ ਜਵਾਨਾਂ ਦੀ ਮੌਤ ਹੋ ਗਈ ਸੀ | ਇਕ ਵਾਰ ਫਿਰ ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਕਾਰਨ ਇਕ ਫੌਜੀ ਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਯੂਨਿਟ ਦੇ ਦਫ਼ਤਰ ਨੇੜੇ ਬੁੱਧਵਾਰ ਰਾਤ ਨੂੰ ਵਾਪਰੀ ਹੈ । ਜਾਂਚ ਕਰਨ ‘ਤੇ ਪਤਾ ਲੱਗਾ ਕਿ ਫੌਜ ਦਾ ਜਵਾਨ ਗੁਰ ਤੇਜਸ ਲਹੁਰਾਜ ਆਪਣੀ ਡਿਊਟੀ ‘ਤੇ ਤਾਇਨਾਤ ਸੀ, ਅਚਾਨਕ ਆਪਣੀ ਰਾਈਫਲ ਤੋਂ ਗੋਲੀ ਚੱਲਣ ਕਾਰਨ ਉਸਦੀ ਮੌਤ ਹੋ ਗਈ | ਮਿਲਟਰੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |