Lok Sabha elections

ਪੰਜਾਬ ਲੋਕ ਸਭਾ ਚੋਣਾਂ ‘ਚ 14 ਹਜ਼ਾਰ ਦੇ ਕਰੀਬ ਅਧਿਆਪਕ ਕਰਨਗੇ ਚੋਣ ਡਿਊਟੀ

ਚੰਡੀਗੜ੍ਹ, 20 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਚੋਣ ਕਮਿਸ਼ਨ ਪੂਰੀ ਤਰ੍ਹਾਂ ਸਰਗਰਮ ਹੈ | ਪੰਜਾਬ ਵਿੱਚ ਇਸ ਵਾਰ 24 ਹਜ਼ਾਰ ਮੁਲਾਜ਼ਮਾਂ ਵਿੱਚੋਂ 14 ਹਜ਼ਾਰ ਦੇ ਕਰੀਬ ਅਧਿਆਪਕ ਚੋਣ ਡਿਊਟੀ ਕਰਨਗੇ । ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਸਿਬਿਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਵਿੱਚ ਲੋਕ ਸਭਾ ਚੋਣਾਂ (Lok Sabha elections) ਕਰਵਾਉਣ ਲਈ 24 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਵਿੱਚੋਂ 14 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 24 ਹਜ਼ਾਰ 450 ਪੋਲਿੰਗ ਸਟੇਸ਼ਨ ਹਨ।

ਉਨ੍ਹਾਂ ਨੇ ਅਧਿਆਪਕਾਂ ਦੀ ਡਿਊਟੀ ਨਾ ਲਾਉਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੁੰਦਾ ਹੈ। ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਅਧਿਆਪਕਾਂ ਦੀ ਡਿਊਟੀ ਘੱਟ ਤੋਂ ਘੱਟ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

Scroll to Top