July 7, 2024 7:29 am
Hardik Patel

ਭਾਜਪਾ ਵਿਧਾਇਕ ਹਾਰਦਿਕ ਪਟੇਲ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 16 ਫਰਵਰੀ 2023: ਗੁਜਰਾਤ ਦੀ ਸੁਰੇਂਦਰਨਗਰ ਜ਼ਿਲ੍ਹਾ ਅਦਾਲਤ ਨੇ ਭਾਜਪਾ ਵਿਧਾਇਕ ਹਾਰਦਿਕ ਪਟੇਲ (Hardik Patel) ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ 2017 ਦੇ ਇੱਕ ਕੇਸ ਵਿੱਚ ਪੇਸ਼ ਨਾ ਹੋਣ ਕਾਰਨ ਕੀਤੀ ਹੈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡੀਡੀ ਸ਼ਾਹ ਨੇ ਸੁਰੇਂਦਰਨਗਰ ਜ਼ਿਲ੍ਹੇ ਦੇ ਧਰਾਂਗਧਰਾ ਤਾਲੁਕਾ ਥਾਣੇ ਦੇ ਇੰਚਾਰਜ ਨੂੰ ਪਟੇਲ ਨੂੰ ਗ੍ਰਿਫ਼ਤਾਰ ਕਰਨ ਅਤੇ ਬਿਨਾਂ ਅਸਫਲ ਦੇ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ ।

ਦਰਅਸਲ, ਹਾਰਦਿਕ ਪਟੇਲ ਨੇ 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸੁਰੇਂਦਰਨਗਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸਿਆਸੀ ਭਾਸ਼ਣ ਦਿੱਤਾ ਸੀ। ਇਸ ਮਾਮਲੇ ਵਿੱਚ 12 ਜਨਵਰੀ 2018 ਨੂੰ ਐਫਆਈਆਰ ਦਰਜ ਕੀਤੀ ਗਈ ਸੀ।

ਐਫਆਈਆਰ ਮੁਤਾਬਕ ਹਾਰਦਿਕ ਪਟੇਲ (Hardik Patel) ਅਤੇ ਉਸ ਦੇ ਸਾਥੀ ਕੌਸ਼ਿਕ ਪਟੇਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 26 ਨਵੰਬਰ 2017 ਨੂੰ ਪਿੰਡ ਵਿੱਚ ਮੀਟਿੰਗ ਕਰਨ ਦੀ ਇਜਾਜ਼ਤ ਮੰਗੀ ਸੀ। ਉਸ ਨੂੰ ਮੀਟਿੰਗ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੌਰਾਨ ਉਨ੍ਹਾਂ ਆਪਣੇ ਭਾਸ਼ਣ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਥਿਤ ਤੌਰ ’ਤੇ ਉਲੰਘਣਾ ਕੀਤੀ। ਇਸ ਤੋਂ ਬਾਅਦ ਉਸ ‘ਤੇ ਧਾਰਾ 37(3) ਅਤੇ 135 ਤਹਿਤ ਮਾਮਲਾ ਦਰਜ ਕੀਤਾ ਗਿਆ।

ਦੱਸ ਦਈਏ ਕਿ ਹਾਰਦਿਕ ਪਟੇਲ 2019 ‘ਚ ਕਾਂਗਰਸ ‘ਚ ਸ਼ਾਮਲ ਹੋਏ ਸਨ। ਹਾਲਾਂਕਿ 2022 ‘ਚ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਉਨ੍ਹਾਂ ਨੂੰ ਅਹਿਮਦਾਬਾਦ ਦੀ ਵੀਰਮਗਾਮ ਸੀਟ ਤੋਂ ਟਿਕਟ ਦਿੱਤੀ ਸੀ। ਹਾਰਦਿਕ ਪਟੇਲ ‘ਤੇ ਪਹਿਲਾਂ ਹੀ ਗੁਜਰਾਤ ‘ਚ ਦੇਸ਼ ਧ੍ਰੋਹ ਦੇ ਦੋ ਮਾਮਲਿਆਂ ਸਮੇਤ ਦੋ ਦਰਜਨ ਤੋਂ ਵੱਧ ਮਾਮਲੇ ਦਰਜ ਹਨ।