Site icon TheUnmute.com

Bribe Case: 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 10 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਬ-ਇੰਸਪੈਕਟਰ (ASI) ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ (Bribe Case ਹੇਠ ਗ੍ਰਿਫ਼ਤਾਰ ਕੀਤਾ ਹੈ | ਗ੍ਰਿਫ਼ਤਾਰ ਸਬ-ਇੰਸਪੈਕਟਰ ਰਘਬੀਰ ਸਿੰਘ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਥਾਣੇ ‘ਚ ਤਾਇਨਾਤ ਹੈ |

ਵਿਜੀਲੈਂਸ ਮੁਤਾਬਕ ਉਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲਿਸ ਕੇਸ ‘ਚ ਆਪਣਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Punjab Vigilance Bureau) ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗੀ ਸੀ |

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਜਾਂਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Read More: FIR ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਰੱਖਿਆ ਆਪਣਾ ਪੱਖ

Exit mobile version