ਜੱਗੂ ਭਗਵਾਨਪੁਰੀਆ ਗੈਂਗ

ਜੱਗੂ ਭਗਵਾਨਪੁਰੀਆ ਗੈਂਗ ਦੇ ਗ੍ਰਿਫਤਾਰ ਮੈਂਬਰਾਂ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਵਾਰਦਾਤਾਂ: DGP ਗੌਰਵ ਯਾਦਵ

ਚੰਡੀਗੜ੍ਹ/ਹੁਸ਼ਿਆਰਪੁਰ, 08 ਨਵੰਬਰ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਪੁਲਿਸ ਮੁਤਾਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਵਜੋਂ ਹੋਈ ਹੈ | ਦੋਵੇਂ ਮੁਲਜ਼ਮ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਹਨ। ਪੁਲਿਸ ਵਲੋਂ ਬਰਾਮਦ ਕੀਤੇ ਹਥਿਆਰਾਂ ‘ਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਇਸਦੇ ਨਾਲ ਹੀ ਪੁਲਿਸ ਨੇ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਜੋ ਉਸਦੇ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ ‘ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ‘ਚ ਲੋੜੀਂਦੇ ਸਨ। ਇਨ੍ਹਾਂ ਨੇ ਗੋਲੀਬਾਰੀ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੀਤੀ ਸੀ।

ਇਸ ਸੰਬੰਧੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਹੁਸ਼ਿਆਰਪੁਰ ਪੁਲਿਸ ਦੇ ਤਾਲਮੇਲ ਨਾਲ ਦਸੂਹਾ ਦੇ ਪਿੰਡ ਬੋਦਲਾ ਵਿਖੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਨੇੜੇ ਟੀ-ਪੁਆਇੰਟ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਕਰ ਰਹੀ ਹੈ |

Read More: ਪਿੰਡ ਮਰੜੀ ਖੁਰਦ ‘ਚ ਅਕਾਲੀ ਦਲ ਦੇ ਨੌਜਵਾਨ ਆਗੂ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋ.ਲੀ.ਆਂ

Scroll to Top