ਅੰਮ੍ਰਿਤਸਰ 2 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਫਿਰ ਤੋਂ ਪੰਜਾਬ ਦੌਰੇ ‘ਤੇ ਹਨ। ਇਸ ਸਮੇਂ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕੇ ਹਨ। ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਉਨ੍ਹਾਂ ਨੇ ਪੰਜਾਬ ਦੇ ਸੀ.ਐਮ. ਚੰਨੀ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਸ ਦਾ ਰੰਗ ਭਾਵੇਂ ਗੂੜ੍ਹਾ ਹੈ ਪਰ ਇਰਾਦਾ ਸਾਫ਼ ਹੈ। ਉਹ ਨਾ ਤਾਂ ਝੂਠੇ ਵਾਅਦੇ ਕਰਦੇ ਹਨ ਅਤੇ ਨਾ ਹੀ ਝੂਠੇ ਐਲਾਨ ਕਰਦੇ ਹਨ।
ਦੱਸਦਈਏ ਕਿ ਵੀਰਵਾਰ 2 ਦਸੰਬਰ ਨੂੰ ਕੇਜਰੀਵਾਲ ਆਪਣੇ ਪੰਜਾਬ ਦੌਰੇ ‘ਤੇ ਪਠਾਨਕੋਟ ਆਉਣਗੇ। ਜਾਣਕਾਰੀ ਮੁਤਾਬਕ ਇਹ ਦੌਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗਾ। ਕੇਜਰੀਵਾਲ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ ‘ਚ ਪਾਰਟੀ ਵੱਲੋਂ ਆਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਾਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।