Site icon TheUnmute.com

ਅੰਮ੍ਰਿਤਸਰ ਪਹੁੰਚੇ ਭਗਵੰਤ ਮਾਨ ਨੇ ਨਵਜੋਤ ਸਿੱਧੂ ਸਣੇ ਕਾਂਗਰਸ ਦੇ ਇਹ ਸਿਆਸੀ ਆਗੂਆਂ ਨੂੰ ਲਿਆ ਲੰਮੇ ਹੱਥੀਂ

Bhagwant Mann

ਅੰਮ੍ਰਿਤਸਰ 10 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਉ ਲੈ ਜਿਥੇ ਸਾਰੀਆਂ ਪਾਰਟੀਆਂ ਵਲੋਂ ਪ੍ਰਚਾਰ ਕਰਨ ‘ਚ ਜ਼ੋਰ ਲੱਗਿਆ ਹੋਇਆ ਹੈ, ਜਿਸ ਦੌਰਾਨ ਚੋਣ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਬੀਤੇ ਦਿਨੀਂ ਪਾਰਲੀਮੈਂਟ ਸੈਸ਼ਨ ਕਿਸਾਨਾਂ ਦੇ ਹੱਕ ’ਚ ਆਵਾਜ਼ ਚੁਕਣ ਉਪਰੰਤ ਅੱਜ ਅੰਮ੍ਰਿਤਸਰ ਪਹੁੰਚੇ ਭਗਵੰਤ ਮਾਨ (Bhagwant Mann) ਨੂੰ ਕਿਹਾ ਕਿ ਪਾਰਲੀਮੈਂਟ ਵਿਚ ਪੰਜਾਬ ਵਲੋਂ ਉਹ ਇਕੱਲੇ ਹੀ ਸਨ ਜਦਕਿ ਪੰਜਾਬ ਦੇ ਬਾਕੀ 12 ਪਾਰਲੀਮੈਂਟ ਮੈਂਬਰ ਗੈਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 743 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਆਵਾਜ਼ ਚੁੱਕੀ ਹੈ ਪਰ ਕਾਂਗਰਸ ਦੇ ਅੱਠ ਅਤੇ ਅਕਾਲੀ ਦਲ ਤੇ ਭਾਜਪਾ ਦੇ 2 ਐੱਮ. ਪੀ. ਪਾਰਲੀਮੈਂਟ ਵਿਚ ਪਹੁੰਚੇ ਹੀ ਨਹੀਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ‘ਆਪ’ਵਲੋਂ 2 ਮੁਹਿਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਚ ਡੋਰ-ਟੂ-ਡੋਰ ਡਿਜੀਟਲ ਕੰਪੇਨ ਵੀ ਸ਼ਾਮਲ ਹੈ। ਜਿਸ ਰਾਹੀਂ ਉਹ ਅਤੇ ਕੇਜਰੀਵਾਲ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਧੂਰੀ ਵਿਖੇ ‘ਲੇਖਾ ਮਾਵਾਂ ਧੀਆਂ’ ਦਾ ਤਹਿਤ ਪ੍ਰੋਗਰਾਮ ਕਰਨਗੇ, ਜਿਹੜਾ ਗੈਰ ਸਿਆਸੀ ਹੋ ਕੇ ਸਿਰਫ ਬੀਬੀਆਂ ਦੇ ਮੁੱਦਿਆਂ ’ਤੇ ਹੋਵੇਗਾ।
ਇਸ ਦੌਰਾਨ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਬੋਲਦਿਆਂ ਕਿਹਾ ਕਿ ਨਵਜੋਤ ਸਿੱਧੂ (Navjot sing sidhu) ਆਪਣੇ ਆਪ ਨੂੰ ਸ਼ੇਰ ਕਹਿੰਦੇ ਪਰ ਉਨ੍ਹਾਂ ਦੀ ਆਪਣੀ ਪਾਰਟੀ ਨੇ ਉਨ੍ਹਾਂ ਦਾ ਏਜੰਡਾ ਨਹੀਂ ਮੰਨਿਆ ਤੇ ਨਾ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਅਤੇ ਸਿੱਧੂ ਗਰੀਬ ਨਹੀਂ ਹਨ ਪਰ ਲੋਕ ਜ਼ਰੂਰ ਗਰੀਬ ਹਨ ਜਿਹੜੇ ਅਜਿਹੇ ਲੀਡਰਾਂ ਨੂੰ ਚੁਣਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰਾਂ ’ਚੋਂ ਕਰੋੜਾਂ ਰੁਪਿਆ ਮਿਲਦਾ ਹੈ, ਉਹ ਗਰੀਬ ਕਿਵੇਂ ਹੋ ਸਕਦੇ ਹਨ। ਮਾਨ ਨੇ ਕਿਹਾ ਕਿ ਅਕਾਲੀ ਦਲ ਕੋਲ ਕੋਈ ਮੁੱਦਾ ਹੀ ਨਹੀਂ ਹੈ

Exit mobile version