Site icon TheUnmute.com

ਬਰਨਾਲਾ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

Sukhbir Singh Badal

ਚੰਡੀਗੜ੍ਹ 30 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ, ਜਿਸਦੇ ਚਲਦੇ ਸਿਆਸੀ ਆਗੂ ਇੱਕ ਦੂਜੇ ‘ਤੇ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਅੰਗ ਕੱਸਦੇ ਨਜ਼ਰ ਆਉਂਦੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਬਰਨਾਲਾ ਵਿਖੇ ਅਕਾਲੀ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਬਹੁਤ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਬਹੁਤ ਪਾਰਟੀਆਂ ਚੋਣ ਮੈਦਾਨ ‘ਚ ਹਨ ਪਰ ਇਹ ਦੇਖਣ ਦੀ ਲੋੜ ਹੈ ਕਿ ਪੰਜਾਬ ਲਈ ਕਿਹੜੀ ਪਾਰਟੀ ਆਵਾਜ਼ ਉਠਾਉਂਦੀ ਹੈ।

ਇਸ ਦੌਰਾਨ ਸੁਖਬੀਰ ਬਾਦਲ (Sukhbir Singh Badal) ਨੇ ਵਿਰੋਧੀਆਂ ‘ਤੇ ਵੀ ਸ਼ਬਦੀ ਵਾਰ ਕੀਤੇ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ‘ਤੇ ਤਿੱਖਾ ਵਿਅੰਗ ਕੱਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਇਨ੍ਹਾਂ ਨਾਲ ਦਿੱਲੀ ‘ਚ ਧੂੰਆਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਕੋਈ ਲਗਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਿਹਾ ਸੀ ਕਿ ਉਹ ਕੋਈ ਤਨਖ਼ਾਹ ਨਹੀਂ ਲੈਣਗੇ ਪਰ ਮੁੱਖ ਮੰਤਰੀ ਬਣਦੇ ਸਾਰ ਹੀ ਵਿਧਾਇਕਾਂ ਦੀਆਂ ਤਨਖ਼ਾਹਾਂ ਦੁੱਗਣੀਆਂ-ਤਿੱਗਣੀਆਂ ਕਰ ਦਿੱਤੀਆਂ।

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੇ ਇੱਥੇ ਕਬਜ਼ਾ ਕਰ ਲਿਆ ਤਾਂ ਪੰਜਾਬ ਦੀ ਆਵਾਜ਼ ਚੁੱਕਣ ਵਾਲਾ ਕੋਈ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਨੇ ਹੀ ਪੰਜਾਬ ਦੇ ਲਈ ਹਮੇਸ਼ਾ ਲੜਾਈ ਲੜੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜੋ ਕਹਿੰਦਾ ਹੈ, ਉਹ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਦੇ ਪਹਿਲੇ ਮਹੀਨੇ ਹੀ ਉਨ੍ਹਾਂ ਸਾਰੇ ਲੋਕਾਂ ਦੇ ਨੀਲੇ ਕਾਰਡ ਬਣਾਏ ਜਾਣਗੇ, ਜੋ ਕੱਟੇ ਗਏ ਸਨ। ਨੀਲਾ ਕਾਰਡ ਧਾਰਕ ਔਰਤਾਂ ਨੂੰ ਹਰ ਮਹੀਨੇ 2000 ਰੁਪਿਆ ਦਿੱਤਾ ਜਾਵੇਗਾ।

Exit mobile version