Site icon TheUnmute.com

ਮਾਨਸਾ ਪੈਟਰੋਲ ਪੰਪ ‘ਤੇ ਹ.ਮ.ਲੇ ‘ਚ ਅਰਸ਼ ਡੱਲਾ ਦਾ ਹੱਥ, ਇੱਕ ਵਿਅਕਤੀ ਗ੍ਰਿਫਤਾਰ: ਪੰਜਾਬ ਪੁਲਿਸ

Mansa Petrol Pump

ਚੰਡੀਗੜ੍ਹ/ਮਾਨਸਾ, 12 ਨਵੰਬਰ 2024: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਅਤੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮਾਨਸਾ ਗ੍ਰ.ਨੇ.ਡ ਹ.ਮ.ਲੇ ਦੇ ਮੁੱਖ ਮੁਲਜ਼ਮ ਸ਼ਿਮਲਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਪੈਟਰੋਲ ਪੰਪ (Mansa Petrol Pump) ਸੁੱਟਿਆ ‘ਤੇ ਗ੍ਰਨੇਡ ਸੁੱਟਿਆ ਸੀ | ਇਸ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ |

ਪੁਲਿਸ ਮੁਤਾਬਕ 9 ਅਕਤੂਬਰ, 2024 ਨੂੰ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਮਾਰੇ ਗਏ ਗੁਰਪ੍ਰੀਤ ਸਿੰਘ ਹਰੀ ਨੌ ਉਰਫ ਭੋਡੀ ਦੇ ਕ.ਤ.ਲ ‘ਚ ਸ਼ਾਮਲ ਦੋ ਸ਼ੂਟਰਾਂ – ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ | ਇਨ੍ਹਾਂ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਕਾਬੂ ਕੀਤਾ ਗਿਆ ਹੈ |

ਜਾਣਕਾਰੀ ਮੁਤਾਬਕ 26 ਅਤੇ 27 ਅਕਤੂਬਰ 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ (Mansa Petrol Pump) ‘ਤੇ ਹੈਂਡ ਗ੍ਰ.ਨੇ.ਡ ਹਮਲਾ ਕੀਤਾ ਗਿਆ ਸੀ। ਧ.ਮਾ.ਕੇ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ, ਜਿਸ ‘ਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਅਤੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰਨੇਡ ਹਮਲੇ ‘ਚ ਆਪਣੀ ਭੂਮਿਕਾ ਦਾ ਕਬੂਲ ਕਰਦਿਆਂ ਖੁਲਾਸਾ ਕੀਤਾ ਹੈ ਕਿ ਉਸ ਨੇ ਇਹ ਗ੍ਰਨੇਡ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਗੜ੍ਹਸ਼ੰਕਰ ਇਲਾਕੇ ਤੋਂ ਪ੍ਰਾਪਤ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ‘ਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਪੋਰਟ ਵੀ ਮੁਹੱਈਆ ਕਰਵਾਈ ਸੀ।

ਪੰਜਾਬ ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਕਈ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸੀ ਅਤੇ ਅਪਰੈਲ 2023 ‘ਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਜ਼ਿਸ਼ ਦੇ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ‘ਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਬਾਰੇ ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਇਸਦੇ ਨਾਲ ਹੀ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।

Exit mobile version