ਏਸ਼ੀਆਈ ਖੇਡਾਂ 2026

ਅਰਸ਼ਦੀਪ ਸਿੰਘ ਤੇ ਅਭਿਸ਼ੇਕ ਸ਼ਰਮਾ ਨੂੰ 1-1 ਕਰੋੜ ਰੁਪਏ ਨਾਲ ਕੀਤਾ ਜਾਵੇਗਾ ਸਨਮਾਨਿਤ: CM ਭਗਵੰਤ ਸਿੰਘ ਮਾਨ

ਚੰਡੀਗੜ੍ਹ, 03 ਅਕਤੂਬਰ 2026: ਏਸ਼ੀਆਈ ਖੇਡਾਂ 2026 ਦੇ ਪੁਰਸ਼ ਕ੍ਰਿਕਟ ਮੁਕਾਬਲੇ ਦਾ ਫਾਈਨਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਗਮਾ ਜਿੱਤਿਆ ਹੈ।

ਭਾਰਤੀ ਟੀਮ ਦੇ ਸੋਨ ਤਗਮਾ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ। ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ ‘ਤੇ ਦਿਲੋਂ ਬਹੁਤ-ਬਹੁਤ ਵਧਾਈਆਂ, ਭਾਰਤੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Read More: IND ਬਨਾਮ PAK: ਏਸ਼ੀਆਈ ਖੇਡਾਂ 2026 ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

ਵਿਦੇਸ਼

Scroll to Top