July 5, 2024 1:13 am
Arshdeep Singh Keller

ਅਰਸ਼ਦੀਪ ਸਿੰਘ ਕਲੇਰ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਪਟਿਆਲਾ, 23 ਜਨਵਰੀ 2023 : ਐਡਵੋਕੇਟ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਲੀਗਲ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਅਰਸ਼ਦੀਪ ਕਲੇਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਲੀਗਲ ਵਿੰਗ ਦੇਖ ਰਹੇ ਹਨ। ਇਸਦੇ ਨਾਲ ਹੀ ਉਹ ਇੱਕ ਤਰ੍ਹਾਂ ਬੁਲਾਰੇ ਵਜੋਂ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿਸ ਕਰਕੇ ਉਹ ਇੱਕ ਚਰਚਿਤ ਚਿਹਰਾ ਬਣ ਗਏ ਹਨ।

ਅਰਸ਼ਦੀਪ ਸਿੰਘ ਕਲੇਰ ਦੀ ਇਸ ਨਿਯੁਕਤੀ ਨਾਲ ਪੂਰੇ ਪੰਜਾਬ ਅੰਦਰ ਖੁਸ਼ੀ ਦੀ ਲਹਿਰ ਹੈ। ਵਿਸ਼ੇਸ ਕਰਕੇ ਪਟਿਆਲਾ ਨਾਲ ਸਬੰਧਿਤ ਹੋਣ ‘ਤੇ ਪਟਿਆਲਾ ਵਾਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਅਰਸ਼ਦੀਪ ਕਲੇਰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਤੇ ਦੇਸ਼ ਦੇ ਨਾਮੀ ਵਕੀਲ ਸਤਨਾਮ ਸਿੰਘ ਕਲੇਰ ਦੇ ਸਪੁੱਤਰ ਹਨ।

ਇਸ ਮੋਕੇ ਗੱਲਬਾਤ ਕਰਦਿਆਂ ਐਡਵੋਕੇਟ ਅਰਸ਼ਦੀਪ ਕਲੇਰ (Arshdeep Singh Kler) ਨੇ ਆਖਿਆ ਕਿ ਆਉਣ ਵਾਲਾ ਕੱਲ ਸ਼੍ਰੋਮਣੀ ਅਕਾਲੀ ਦਲ ਦਾ ਹੈ। ਉਨ੍ਹਾਂ ਆਖਿਆ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਬੜੀ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਬਾਰ ਬਾਰ ਆਪਣੇ ਕੀਤੇ ਵਾਅਦੇ ਤੋਂ ਮੁਕਰਦੇ ਹਨ। ਇਹ ਹੁਣ ਪੰਜਾਬ ਵਾਸੀਆਂ ਨੂੰ ਪਤਾ ਚੱਲ ਚੁੱਕਾ ਹੈ। ਉਨ੍ਹਾਂ ਆਖਿਆ ਕਿਸੂਬੇ ਅੰਦਰ ਲਾ ਐਂਡ ਆਰਡਰ ਦਾ ਸਤਿਆਨਾਸ਼ ਹੋ ਚੁੱਕਾ ਹੈ, ਜਿਸ ਕਾਰਨ ਅੱਜ ਪੰਜਾਬੀ ਇਸ ਗੱਲੋਂ ਨਿਰਾਸ਼ ਹਨ ਕਿ ਉਨ੍ਹਾਂ ਨੇ ਕਿਸ ਤਰ੍ਹਾ ਦੀ ਸਰਕਾਰ ਨੂੰ ਚੁਣਿਆ ਹੈ।

ਅਰਸ਼ਦੀਪ ਕਲੇਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲਾਂ ਦੇ ਰਾਜ ਅੰਦਰ ਜਿੱਥੇ ਪੰਜਾਬ ਦਾ ਬਹੁਤ ਵਧੀਆ ਵਿਕਾਸ ਕੀਤਾ, ਉੱਥੇ ਪੰਜਾਬ ਵਿੱਚ ਲਾ ਐਂਡ ਆਰਡਰ ਨੂੰ ਕਾਬੂ ਵਿੱਚ ਰੱਖਿਆ। ਉਨ੍ਹਾਂ ਆਖਿਆ ਕਿ ਕਿਸੇ ਵੀ ਸੂਬੇ ਲਈ ਲਾ ਐਂਡ ਆਰਡਰ ਸਭ ਤੋਂ ਪਹਿਲਾਂ ਹੁੰਦਾ ਹੈ ਤੇ ਉਹ ਅੱਜ ਬੁਰੀ ਤਰ੍ਹਾਂ ਵਿਗੜਿਆ ਪਿਆ ਹੈ। ਅਰਸ਼ਦੀਪ ਕਲੇਰ ਨੇ ਆਖਿਆ ਕਿ ਸ੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਇੱਥ ਵੱਡੀ ਮੁਹਿੰਮ ਚਲਾਵੇਗਾ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਗਲਤ ਤੇ ਲੋਕ ਮਾਰੂ ਨੀਤੀਆਂ ਬਾਰੇ ਦੱਸਿਆ ਜਾਵੇਗਾ।