Site icon TheUnmute.com

Arunachal Pradesh: ਈਟਾਨਗਰ ‘ਚ 700 ਤੋਂ ਵੱਧ ਦੁਕਾਨਾਂ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ ਕੇ ਸੁਆਹ

Itanagar

ਚੰਡੀਗੜ੍ਹ 25 ਅਕਤੂਬਰ 2022: ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ (Itanagar) ‘ਚ ਭਿਆਨਕ ਅੱਗ ਲੱਗਣ ਕਾਰਨ 700 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਈਟਾਨਗਰ ਦੇ ਨਾਹਰਲਾਗੁਨ ਇਲਾਕੇ ‘ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਇਸ ਘਟਨਾ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।ਪਰ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ |

ਸੂਤਰਾਂ ਅਨੁਸਾਰ ਪਹਿਲੇ ਦੋ ਘੰਟਿਆਂ ਵਿੱਚ ਸਿਰਫ਼ ਦੋ ਦੁਕਾਨਾਂ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ। ਦੱਸਿਆ ਜਾ ਰਿਹਾ ਹੈ ਕਿ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਨੂੰ ਫੈਲਣ ਤੋਂ ਨਹੀਂ ਰੋਕ ਸਕੀ। ਫ਼ਿਲਹਾਲ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ |

Exit mobile version