ਭੂਚਾਲ

Arunachal Pradesh Earthquake: ਤਵਾਂਗ ‘ਚ ਭੂਚਾਲ, ਤੀਬਰਤਾ ਰਿਕਟਰ ਪੈਮਾਨੇ ‘ਤੇ 2.8 ਦਰਜ ਕੀਤੀ ਗਈ

23 ਮਈ 2025: ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਤਵਾਂਗ ਵਿੱਚ ਸ਼ੁੱਕਰਵਾਰ ਸਵੇਰੇ 1:10 ਵਜੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.8 ਦਰਜ ਕੀਤੀ ਗਈ। ਭੂਚਾਲ (Earthquake) ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਲੱਦਾਖ ਦੇ ਲੇਹ ਵਿੱਚ 3.5 ਤੀਬਰਤਾ ਦਾ ਭੂਚਾਲ (Earthquake) ਆਇਆ ਸੀ। ਐਨਸੀਐਸ ਦੇ ਅਨੁਸਾਰ, ਭੂਚਾਲ ਦੇ ਝਟਕੇ ਰਾਤ 11:46 ਵਜੇ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਏ।

Read More:  ਬਲੋਚਿਸਤਾਨ ਸੂਬੇ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

Scroll to Top