June 23, 2024 4:02 am
Arunachal Pradesh

Arunachal Pradesh: ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਪੇਮਾ ਖਾਂਡੂ ਨੂੰ ਵਿਧਾਨ ਸਭਾ ਦਾ ਆਗੂ ਚੁਣਿਆ

ਅਰੁਣਾਚਲ ਪ੍ਰਦੇਸ਼, 12 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਅਬਜ਼ਰਵਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਵਿੱਚ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਾਰੇ ਵਿਧਾਨ ਸਭਾ ਮੈਂਬਰਾਂ ਦੀ ਬੈਠਕ ਹੋਈ, ਜਿਸ ਵਿੱਚ ਮੁੱਖ ਮੰਤਰੀ ਪੇਮਾ ਖਾਂਡੂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਆਗੂ ਚੁਣਿਆ ਗਿਆ ਹੈ। ਭਾਜਪਾ 60 ਮੈਂਬਰੀ ਵਿਧਾਨ ਸਭਾ ਵਿੱਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ।