ਚੰਡੀਗੜ੍ਹ 13 ਜੁਲਾਈ 2025: ਆਮ ਆਦਮੀ ਪਾਰਟੀ (aam aadmi party) (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿੱਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (arvind kejriwal) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 31 ਜੁਲਾਈ ਨੂੰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੱਦਾ ਦਿੱਤਾ।
ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਕੇਜਰੀਵਾਲ ਨੂੰ ਸ਼ਹੀਦ ਊਧਮ ਸਿੰਘ (udham singh) ਦੀ ਕੁਰਬਾਨੀ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਇਸ ਮੌਕੇ ‘ਤੇ ਪੰਜਾਬ ਸਰਕਾਰ ਇੱਕ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ, ਜੋ ਕਿ ਇਸ ਮਹਾਨ ਕ੍ਰਾਂਤੀਕਾਰੀ ਨੂੰ ਸਨਮਾਨਿਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੋਵੇਗਾ।
ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਾਰਜ, ਚੇਤਨ ਸਿੰਘ ਜੋਧਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ। ਅਮਨ ਅਰੋੜਾ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਇਸ ਰਾਜ ਪੱਧਰੀ ਸਮਾਗਮ ਦਾ ਆਯੋਜਨ ਕਰੇਗੀ।
Read More: CM ਭਗਵੰਤ ਮਾਨ ਵੱਲੋਂ ਸ਼ਹੀਦੀ ਊਧਮ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਂਟ