ਦਿੱਲੀ, 27 ਫਰਵਰੀ 2026: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਬਿਨਾਂ ਸਬੂਤਾਂ ਦੇ ਦੋਸ਼ ਸਾਬਤ ਨਹੀਂ ਕੀਤੇ ਜਾ ਸਕਦੇ।”
ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਸਨ। ਉਹ 13 ਜੁਲਾਈ, 2024 ਨੂੰ ਜੇਲ੍ਹ ਤੋਂ ਬਾਹਰ ਆਏ ਸਨ। ਉਸੇ ਦਿਨ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸੇ ਮਾਮਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਸੀ।
ਈਡੀ ਅਤੇ ਸੀਬੀਆਈ ਦੋਵਾਂ ਜਾਂਚ ਏਜੰਸੀਆਂ ਨੇ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਕੇਜਰੀਵਾਲ ਵਿਰੁੱਧ ਕੇਸ ਦਾਇਰ ਕੀਤਾ ਸੀ। ਈਡੀ ਨੇ ਉਨ੍ਹਾਂ ਨੂੰ 21 ਮਾਰਚ, 2024 ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ, 26 ਜੂਨ ਨੂੰ, ਸੀਬੀਆਈ ਨੇ ਉਨ੍ਹਾਂ ਨੂੰ ਜੇਲ੍ਹ ਤੋਂ ਹਿਰਾਸਤ ‘ਚ ਲੈ ਲਿਆ। ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਈਡੀ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।
Read More: Bihar Vidhan Sabha: ਵਿਰੋਧੀ ਧਿਰ ਦੇ ਬਿਆਨ ‘ਤੇ CM ਨਿਤੀਸ਼ ਕੁਮਾਰ ਦਾ ਜਵਾਬ, “ਸਾਡੀ ਸਰਕਾਰ ਹਮੇਸ਼ਾ ਰਹੇਗੀ”




