Arvind Kejriwal

PM ਮੋਦੀ ਵਲੋਂ ਦਿੱਤੇ ਮੁਫ਼ਤ ਵਾਲੀਆਂ ਸਕੀਮਾਂ ਦੇ ਬਿਆਨ ‘ਤੇ ਭੜਕੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ 16 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਬੁੰਦੇਲਖੰਡ ਐਕਸਪ੍ਰੈਸ ਵੇਅ ਦਾ ਉਦਘਾਟਨ ਕੀਤਾ। ਉਨ੍ਹਾਂ ਕੀਆਹ ਲਗਭਗ 14,850 ਕਰੋੜ ਰੁਪਏ ਦੀ ਲਾਗਤ ਨਾਲ ਇਸ 296 ਕਿਲੋਮੀਟਰ ਫੋਰ ਲੇਨ ਐਕਸਪ੍ਰੈੱਸ ਦਾ ਨਿਰਮਾਣ ਕੀਤਾ ਗਿਆ ਹੈ। ਐਕਸਪ੍ਰੈੱਸ ਵੇਅ ਖੇਤਰ ‘ਚ ਕਨੈਕਟੀਵਿਟੀ ਅਤੇ ਉਦਯੋਗਿਕ ਵਿਕਾਸ ਨੂੰ ਵੱਡਾ ਉਤਸ਼ਾਹ ਦੇਵੇਗਾ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਰਿਉੜੀ ਕਲਚਰ ਪ੍ਰਤੀ ਬਹੁਤ ਸਾਵਧਾਨ ਰਹਿਣਾ ਹੋਵੇਗਾ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੇ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਬੱਚਿਆਂ ਨੂੰ ਮੁਫਤ ਅਤੇ ਚੰਗੀ ਸਿੱਖਿਆ ਦੇਣੀ ਅਤੇ ਲੋਕਾਂ ਦਾ ਚੰਗਾ ਅਤੇ ਮੁਫਤ ਇਲਾਜ ਕਰਵਾਉਣਾ ਇਸ ਨੂੰ ਮੁਫਤ ਰਿਉੜੀ ਵੰਡਣਾ ਨਹੀਂ ਕਹਿੰਦੇ ਹਨ। ਅਸੀਂ ਇੱਕ ਵਿਕਸਤ ਅਤੇ ਮਾਣਮੱਤੇ ਭਾਰਤ ਦੀ ਨੀਂਹ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ।

ਇਸਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 18 ਲੱਖ ਬੱਚੇ ਪੜ੍ਹਦੇ ਹਨ। ਦੇਸ਼ ਭਰ ਦੇ ਸਰਕਾਰੀ ਸਕੂਲਾਂ ਦੀ ਹਾਲਤ ਦਿੱਲੀ ਦੇ ਸਰਕਾਰੀ ਸਕੂਲਾਂ ਵਰਗੀ ਹੀ ਮਾੜੀ ਸੀ। 18 ਲੱਖ ਬੱਚਿਆਂ ਦਾ ਭਵਿੱਖ ਬਰਬਾਦ ਹੋ ਗਿਆ। ਜੇ ਅੱਜ ਅਸੀਂ ਇਨ੍ਹਾਂ ਬੱਚਿਆਂ ਦਾ ਭਵਿੱਖ ਠੀਕ ਕਰ ਦੇਈਏ ਤਾਂ ਮੈਂ ਕਿਹੜਾ ਗੁਨਾਹ ਕਰ ਰਿਹਾ ਹਾਂ?

ਸੀਐਮ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਮੇਰੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ, ਕੇਜਰੀਵਾਲ ਮੁਫਤ ਰਾਵੜੀਆਂ ਵੰਡ ਰਿਹਾ ਹੈ, ਮੈਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ, ਮੇਰਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ, ਜਿਵੇਂ ਅੱਜ ਵੀ ਦੂਜੇ ਰਾਜਾਂ ਵਿੱਚ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ। ਅੱਜ ਮੈਂ ਇਹਨਾਂ ਬੱਚਿਆਂ ਨੂੰ ਮੁਫਤ ਵਿੱਚ ਵਧੀਆ ਸਿੱਖਿਆ ਦੇ ਰਿਹਾ ਹਾਂ, ਤਾਂ ਮੈਂ ਕੀ ਮਾੜਾ ਕਰ ਰਿਹਾ ਹਾਂ।

ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ 75 ਸਾਲਾਂ ਵਿੱਚ ਪਹਿਲੀ ਵਾਰ ਨਤੀਜਾ 99 ਫੀਸਦੀ ਤੋਂ ਵੱਧ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਚਾਰ ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਨਾਮ ਕੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ 1947 ਜਾਂ 1950 ਵਿੱਚ ਹੋਣਾ ਚਾਹੀਦਾ ਸੀ, ਜੋ ਅੱਜ ਅਸੀਂ ਕਰ ਰਹੇ ਹਾਂ। ਅਸੀਂ ਦੇਸ਼ ਦੀ ਨੀਂਹ ਰੱਖ ਰਹੇ ਹਾਂ। ਇਹ ਰਿਉੜੀ ਨਹੀਂ, ਦੇਸ਼ ਦੀ ਨੀਂਹ ਹੈ। ਅੱਜ ਦਿੱਲੀ ਦੇ ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਬਣਾ ਦਿੱਤਾ ਗਿਆ ਹੈ, ਮੁਹੱਲਾ ਕਲੀਨਿਕਾਂ ਨੂੰ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਦਿੱਲੀ ਦੁਨੀਆ ਦਾ ਚੁਣਿਆ ਹੋਇਆ ਸ਼ਹਿਰ ਹੈ, ਜਿਸ ਦੀ 20 ਕਰੋੜ ਆਬਾਦੀ ਦੇ ਹਰ ਵਿਅਕਤੀ ਦਾ ਇਲਾਜ ਮੁਫ਼ਤ ਹੈ।

Scroll to Top