Site icon TheUnmute.com

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਜਲ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਦਿੱਤਾ ਤੋਹਫ਼ਾ

Arvind Kejriwal

ਚੰਡੀਗੜ੍ਹ 09 ਫਰਵਰੀ 2022: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਦੇ ਜਲ ਬੋਰਡ ਦੇ 700 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ (Arvind Kejriwal) ਨੇ ਅੱਜ ਸਕੱਤਰੇਤ ‘ਚ ਇੱਕ ਪ੍ਰੋਗਰਾਮ ‘ਚ ਉਨ੍ਹਾਂ ਨੂੰ ਪੱਕੇ ਕਰਨ ਲਈ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਸਕੂਲਾਂ ਅਤੇ ਹਸਪਤਾਲਾਂ ਨੂੰ ਹੋਰ ਵਧੀਆ ਤਰੀਕੇ ਨਾਲ ਚਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਸਕੂਲ ਅਤੇ ਹਸਪਤਾਲ ਨਹੀਂ ਚਲਾ ਸਕਦੀ, ਉਸ ਸਰਕਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਸ ਮੌਕੇ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਅਜਿਹਾ ਮਾਹੌਲ ਬਣਾਇਆ ਗਿਆ ਕਿ ਮੁਲਾਜ਼ਮਾਂ ਨੂੰ ਪੱਕਾ ਕਰਕੇ ਉਹ ਆਲਸੀ ਹੋ ਜਾਂਦੇ ਹਨ। ਕੱਚੇ ਮੁਲਾਜ਼ਮਾਂ ‘ਤੇ ਕੰਮ ਦਾ ਦਬਾਅ ਹੁੰਦਾ ਹੈ ਪਰ ਤਲਵਾਰ ਲਟਕਦੀ ਰਹਿੰਦੀ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ 700 ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾ ਰਹੀ ਹੈ। ਹੁਣ ਇਹ ਕਰਮਚਾਰੀ ਹੋਰ ਵੀ ਦਿਲ ਲਗਾ ਕੇ ਕੰਮ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਹ ਸਾਰੇ ਮੁਲਾਜ਼ਮਾਂ ਨੂੰ ਠੇਕੇ ‘ਤੇ ਬਹਾਲ ਕਰਨਾ ਯਕੀਨੀ ਬਣਾਉਣਾ ਚਾਹੁੰਦੇ ਹਨ ਪਰ ਇਸ ਦੀ ਸ਼ਕਤੀ ਕੇਂਦਰ ਸਰਕਾਰ ਕੋਲ ਹੈ।

Exit mobile version