ਚੰਡੀਗੜ੍ਹ, 25 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਦੇ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੱਧ ਪ੍ਰਦੇਸ਼ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਹਿਰਾਗਾਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਰਿੰਦਰ ਗੋਇਲ ਨੂੰ ਪਹਾੜੀ ਸੂਬਾ ਉਤਰਾਖੰਡ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਨਵਰੀ 19, 2025 12:34 ਪੂਃ ਦੁਃ