Cabinet Ministers

ਅਰਵਿੰਦ ਕੇਜਰੀਵਾਲ ਨੇ ਪੰਜਾਬ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ 19 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ (Cabinet Ministers) ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕੀ । ਇਸ ਸਹੁੰ ਚੁੱਕ ਸਮਾਗਮ ‘ਚ ਹਰਪਾਲ ਚੀਮਾ, ਫਿਰ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰਾ,ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਖੀਰ ‘ਚ ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਮੰਤਰੀ ਮੰਡਲ (Cabinet Ministers) ਦਾ ਹਿੱਸਾ ਬਣਨ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਪੰਜਾਬ ਦੇ ਲੋਕਾਂ ਨੂੰ ਤੁਹਾਡੇ ਸਾਰਿਆਂ ਤੋਂ ਬਹੁਤ ਉਮੀਦਾਂ ਹਨ। ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।

Cabinet Ministers of Punjab

Scroll to Top